JALANDHAR WEATHER

ਆਪ ਹਲਕਾ ਗਿੱਦੜਬਾਹਾ ਦੇ ਸਾਬਕਾ ਹਲਕਾ ਇੰਚਾਰਜ ਐਡਵੋਕੇਟ ਪ੍ਰਿਤਪਾਲ ਸ਼ਰਮਾ ਭਾਜਪਾ ਚ ਸ਼ਾਮਿਲ

 ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਸਾਬਕਾ ਇੰਚਾਰਜ ਜਿਨ੍ਹਾਂ ਵਲੋਂ ਲੰਘੇ ਦਿਨ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਦਾ ਅਹੁਦਾ ਛੱਡਿਆ ਗਿਆ ਸੀ, ਅੱਜ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਅਨਿਲ ਸਰੀਨ ਅਤੇ ਵਿਨੀਤ ਜੋਸ਼ੀ ਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਪਾਰਟੀ ਦਾ ਚਿੰਨ ਭੇਟ ਕਰਕੇ ਐਡਵੋਕੇਟ ਪ੍ਰਿਤਪਾਲ ਸ਼ਰਮਾ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਯਕੀਨ ਹੋ ਚੁੱਕਾ ਹੈ ਕਿ ਸਿਰਫ਼ ਭਾਜਪਾ ਹੀ ਦੇਸ਼ ਦੇ ਪ੍ਰਤੀ ਵਿਕਾਸਮੁਖੀ ਸੋਚ ਰੱਖਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ