JALANDHAR WEATHER

ਭਾਕਿਯੂ ਉਗਰਾਹਾਂ ਵਲੋਂ ਖ਼ਰੀਦ ਕੇਂਦਰ ਠੁੱਲੀਵਾਲ (ਬਰਨਾਲਾ) 'ਚ ਝੋਨੇ ਦੀ ਖਰੀਦ ਦੇ ਢਿੱਲੇ ਪ੍ਰਬੰਧਾਂ ਖ਼ਿਲਾਫ਼ ਨਾਅਰੇਬਾਜ਼ੀ

 ਮਹਿਲ ਕਲਾਂ, 26 ਅਕਤੂਬਰ (ਅਵਤਾਰ ਸਿੰਘ ਅਣਖੀ)- ਭਾਕਿਯੂ ਉਗਰਾਹਾਂ ਇਕਾਈ ਦੇ ਆਗੂਆਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਅਨਾਜ ਮੰਡੀ ਠੁੱਲੀਵਾਲ ਵਿਖੇ ਝੋਨੇ ਦੀ ਖ਼ਰੀਦ ਦੇ ਢਿੱਲੇ ਪ੍ਰਬੰਧਾਂ ਅਤੇ ਚੁਕਾਈ ਦਾ ਢੁਕਵਾਂ ਪ੍ਰਬੰਧ ਨਾ ਕੀਤੇ ਜਾਣ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਮੰਡੀਆਂ ਅੰਦਰ ਝੋਨੇ ਦੀ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਦਾਣਾ ਮੰਡੀਆਂ ਵਿਚ ਝੋਨੇ ਦੀ ਫ਼ਸਲ ਵੇਚਣ ਆਏ ਕਿਸਾਨ ਕਈ ਕਈ ਦਿਨਾਂ ਤੋਂ ਖੱਜਲ ਖੁਆਰੀ ਦਾ ਸਾਹਮਣਾ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ