JALANDHAR WEATHER

ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਮੰਡੀਆਂ ਚੋਂ ਖ਼ਰੀਦ ਕੀਤਾ ਜਾਵੇਗਾ - ਐਸ.ਡੀ.ਐਮ. ਰਾਜਲਾ

 ਅਮਲੋਹ, 26 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ) - ਅੱਜ ਐਸ.ਡੀ.ਐਮ. ਅਮਲੋਹ ਮਨਜੀਤ ਸਿੰਘ ਰਾਜਲਾ ਵਲੋਂ ਮਾਰਕਿਟ ਕਮੇਟੀ ਅਮਲੋਹ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਤੇ ਲਿਫਟਿੰਗ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖ਼ਰੀਦ ਸਹੀ ਢੰਗ ਨਾਲ ਚੱਲ ਰਹੀ ਹੈ। ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ, ਜਿਨ੍ਹਾਂ ਵਲੋਂ ਸੰਤੁਸ਼ਟੀ ਪ੍ਰਗਟਾਈ ਗਈ ਹੈ ਉਥੇ ਹੀ ਲਿਫਟਿੰਗ ਵਿਚ ਵੀ ਤੇਜ਼ੀ ਲਿਆਂਦੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੌਨਾ ਲੈ ਕੇ ਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦੀ ਜਲਦ ਖ਼ਰੀਦ ਹੋ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ