JALANDHAR WEATHER

ਰਵਨੀਤ ਸਿੰਘ ਬਿੱਟੂ ਵਲੋਂ ਲਗਾਏ ਗਏ ਦੋਸ਼ ਬੇਬੁਨਿਆਦ - ਗਰਗ

 ਸੰਗਰੂਰ , 26 ਅਕਤੂਬਰ (ਧੀਰਜ ਪਸ਼ੋਰੀਆ) - ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕੇਂਦਰ ਦੀ ਭਾਜਪਾ ਸਰਕਾਰ ਉੱਪਰ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ‘ਤੇ ਲਾਏ ਗਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਤੱਥਾਂ ‘ਤੇ ਅਧਾਰਿਤ ਨਹੀਂ ਹਨ। ਕੇਂਦਰ ਸਰਕਾਰ ਦੀ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਅਤੇ ਸੂਬੇ ਦੇ ਆਰਥਿਕ ਹਾਲਾਤਾਂ ਨੂੰ ਬਰਬਾਦ ਕਰਨ ਦੀ ਇਹ ਇਕ ਸਾਜ਼ਿਸ਼ ਹੈ। ਸੱਚਾਈ ਇਹ ਹੈ ਕਿ ਇਹ ਸਾਰੀ ਰਾਜਨੀਤਿਕ ਖੇਡ ਹੈ, ਜਿਸ ਨਾਲ ਪੰਜਾਬ ਨੂੰ ਕਮਜ਼ੋਰ ਕਰਕੇ ਕਿਸਾਨਾਂ ਨੂੰ ਠੇਸ ਪਹੁੰਚਾਈ ਜਾ ਸਕੇ। ਕੇਂਦਰ ਸਰਕਾਰ ਪੰਜਾਬ ਨੂੰ ਕਮਜ਼ੋਰ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ। ਕੇਂਦਰ ਨੇ ਆਰ.ਡੀ.ਐਫ. ਫ਼ੰਡ, ਨੈਸ਼ਨਲ ਹੈਲਥ ਮਿਸ਼ਨ ਫ਼ੰਡ ਅਤੇ ਸਿੱਖਿਆ ਮਿਸ਼ਨ ਦੇ ਫ਼ੰਡ ਵੀ ਰੋਕ ਦਿੱਤੇ ਹਨ। ਹਾਲਾਂਕਿ ਪੰਜਾਬ ਸਰਕਾਰ ਆਰ.ਡੀ.ਐਫ. ਫ਼ੰਡ ਨੂੰ ਲੈ ਕੇ ਕਾਨੂੰਨ ਵੀ ਪਾਸ ਕਰ ਚੁੱਕੀ ਹੈ, ਫਿਰ ਵੀ ਇਹ ਫ਼ੰਡ ਨਹੀਂ ਦਿੱਤਾ ਜਾ ਰਿਹਾ।ਆਮ ਆਦਮੀ ਪਾਰਟੀ ਪੰਜਾਬ ਸਾਡੇ ਕਿਸਾਨਾਂ, ਮਿਲਰਾਂ ਅਤੇ ਸੂਬੇ ਦੇ ਲੋਕਾਂ ਦੇ ਹੱਕ ਵਿਚ ਖੜ੍ਹੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ