JALANDHAR WEATHER

ਤਿਉਹਾਰਾਂ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਅਚਨਚੇਤ ਛਾਪੇਮਾਰੀ

 ਰਾਜਸਾਂਸੀ (ਅੰਮਿ੍ਤਸਰ), 26 ਅਕਤੂਬਰ (ਹਰਦੀਪ ਸਿੰਘ ਖੀਵਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਨਿਰਦੇਸ਼ਾਂ ਤਹਿਤ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਅੰਮਿ੍ਤਸਰ ਤੇ ਮੈਡੀਕਲ ਅਫ਼ਸਰ ਲੋਪੋਕੇ ਡਾ : ਕੰਵਰ ਅਜੈਬੀਰ ਸਿੰਘ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵਲੋਂ ਰਾਜਾਸਾਂਸੀ ਤੇ ਆਸ ਪਾਸ ਦੇ ਖੇਤਰਾਂ ਵਿਚ ਸਵੱਛ ਦੁਕਾਨ, ਸਵੱਛਤ ਪਕਵਾਨ ਤਹਿਤ ਮਠਿਆਈਆਂ ਦੀਆਂ ਦੁਕਾਨਾਂ, ਡੇਅਰੀਆਂ, ਰੈਸਟੋਰੈਂਟਾਂ, ਢਾਬਿਆਂ ਤੇ ਬੇਕਰੀ ਦੀਆਂ ਦੁਕਾਨਾਂ 'ਤੇ ਅਚਨਚੇਤ ਛਾਪੇਮਾਰੀ ਕਰਦਿਆਂ ਜਾਂਚ ਪੜਤਾਲ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਨੂੰ ਵੇਖ ਕੇ ਉਕਤ ਦੁਕਾਨਦਾਰਾਂ ਵਿਚ ਭਾਜੜਾਂ ਪੈ ਗਈਆਂ ਤੇ ਕਈ ਸਟਰ ਸੁੱਟ ਕੇ ਗਾਇਬ ਹੋ ਗਏ । ਸਿਹਤ ਵਿਭਾਗ ਦੀ ਟੀਮ ਵਲੋਂ ਕੁਝ ਦੁਕਾਨਦਾਰਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ ਲਈ, ਨਕਲੀ ਦੁੱਧ ਤੋਂ ਬਣੇ ਪਦਾਰਥਾਂ ਨੂੰ ਵੇਚਣ ਤੋਂ ਗੁਰੇਜ਼ ਕਰਨ ਲਈ ਤਾੜਨਾਂ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ