JALANDHAR WEATHER

ਰਾਣਾ ਸੋਢੀ ਨੇ ਗੁਰੂ ਹਰਸਹਾਏ ਦੇ ਭਾਜਪਾ ਸਮਰਥਕ ਸਰਪੰਚਾਂ ਨੂੰ ਦਿੱਤੀ ਵਧਾਈ

 ਗੁਰੂ ਹਰਸਹਾਏ, 26 ਅਕਤੂਬਰ (ਹਰਚਰਨ ਸਿੰਘ ਸੰਧੂ) - ਕਸਬਾ ਗੁਰੂ ਹਰਸਹਾਏ ਨੇੜਲੇ ਪਿੰਡ ਗੱਟੀ ਅਜੈਬ ਸਿੰਘ ਨਗਰ ਵਿਖੇ ਭਾਜਪਾ ਸਮਰਥਕ ਸਰਪੰਚਾਂ ਦੇ ਸਨਮਾਨ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਭਾਜਪਾ ਕੌਮੀ ਕਾਰਜ ਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਉਚੇਚ ਤੌਰ 'ਤੇ ਸ਼ਾਮਿਲ ਹੋਏ। ਇਸ ਮੌਕੇ ਰਾਣਾ ਸੋਢੀ ਵਲੋਂ ਭਾਜਪਾ ਸਮਰਥਕ ਸਰਪੰਚਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਪਿੰਡ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਗੱਲ ਕਹੀ। ਰਾਣਾ ਸੋਢੀ ਨੇ ਕਿਹਾ ਕਿ ਪਾਰਟੀ ਵੀ ਆਪਣੇ ਪੱਧਰ 'ਤੇ ਸਾਰੇ ਸਰਪੰਚਾਂ ਦੀ ਪੂਰੀ ਮਦਦ ਕਰੇਗੀ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਰਾਣਾ ਸੋਢੀ ਨੇ ਕਿਹਾ ਕਿ ਪੰਜਾਬੀਆਂ ਦਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੇਂਡੂ ਖੇਤਰਾਂ ਵਿਚ ਭਾਜਪਾ ਨੂੰ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਵਿਚ ਭਾਜਪਾ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਕੇ ਆਪਣੇ ਵਿਧਾਇਕ ਬਣਾਏਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ