JALANDHAR WEATHER

ਆਪਣੀ ਸਪੱਸ਼ਟ ਹਾਰ ਨੂੰ ਵੇਖਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਮਨੀ ਚੋਣਾਂ ਤੋਂ ਭੱਜਿਆ - ਢੀਂਡਸਾ

 ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਨੇੜਲੇ ਪਿੰਡ ਲਖਮੀਰਵਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਧਾਰ ਲਹਿਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਮਕਸਦ ਸ਼੍ਰੋਮਣੀ ਕਮੇਟੀ ਦੀ ਸੁਤੰਤਰ ਹੋਂਦ ਕਾਇਮ ਕਰਨਾ ਹੈ। ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਹਟਾਉਣ ਸੰਬੰਧੀ ਨਵੇਂ ਨਿਯਮ ਬਣਾਏ ਜਾਣਗੇ, ਜਿਸ ਵਿਚ ਸਿੱਖ ਸੰਗਤ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ ਅਤੇ ਪਹਿਲਾਂ ਤੋਂ ਕੀਤੇ ਗਏ ਆਪਹੁਦਰੇ ਫ਼ੈਸਲਿਆਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਰਾਜਨੀਤੀ ਕਰ ਰਹੀਆਂ ਹਨ।ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਸੰਬੰਧੀ ਜੋ ਯਤਨ ਤਿੰਨ ਮਹੀਨੇ ਪਹਿਲਾਂ ਕਰਨੇ ਚਾਹੀਂਦੇ ਸਨ, ਉਹ ਹੁਣ ਕੀਤੇ ਜਾ ਰਹੇ ਹਨ ਜਦੋਂ ਕਿ ਪਾਣੀ ਸਿਰ ਤੋਂ ਲੰਘ ਚੁੱਕਿਆ ਹੈ।ਮੰਡੀਆਂ 'ਚ ਕਿਸਾਨ ਬੁਰੀ ਤਰਾਂ ਰੁਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਨਾਂ ਲੜਨ ਦੇ ਫ਼ੈਸਲੇ ਬਾਰੇ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਬਹਾਨਾ ਬਣਾਕੇ ਚੋਣਾਂ 'ਚੋਂ ਭੱਜਣ ਕਾਰਨ ਇਕ ਸਦੀ ਤੋਂ ਵੀ ਵੱਧ ਪੁਰਾਣੀ ਪਾਰਟੀ ਦੀ ਲੋਕਾਂ ਵਿਚ ਸਥਿਤੀ ਹਾਸੋਹੀਣੀ ਬਣ ਗਈ ਹੈ।ਉਨਾਂ ਨੇ ਕਿਹਾ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੁੰਦਿਆਂ ਵੀ ਚੋਣਾਂ ਨਾਂ ਲੜਨ ਦਾ ਕਾਰਨ ਪਾਰਟੀ ਨੂੰ ਆਪਣੀ ਸਪੱਸ਼ਟ ਹਾਰ ਦਿਖਾਈ ਦੇ ਰਹੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ