JALANDHAR WEATHER

ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਵਲੋਂ 27 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ

 ਧਰਮਗੜ੍ਹ (ਸੰਗਰੂਰ), 26 ਅਕਤੂਬਰ (ਗੁਰਜੀਤ ਸਿੰਘ ਚਹਿਲ) - ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਦੱਸਿਆ ਕੀ ਆਦਰਸ਼ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਦਾ ਲੰਬੇ ਸਮੇਂ ਤੋਂ ਸਰਕਾਰਾਂ ਵਲੋਂ ਸ਼ੋਸ਼ਣ ਕੀਤਾ ਜਾ ਰਿਹਾ, ਜਿਸ ਲਈ ਸੂਬੇ ਦੀ ਆਪ ਸਰਕਾਰ ਵੀ ਜਿੰਮੇਵਾਰ ਹੈ, ਕਿਉਂਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ 'ਚ ਆਈ ਹੈ, ਜਥੇਬੰਦੀ ਵਲੋਂ ਉਦੋਂ ਤੋਂ ਆਪਣੇ ਹੱਕਾਂ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਹੜੀਆਂ ਕਿ ਬਿਲਕੁਲ ਬੇਸਿੱਟਾ ਰਹੀਆ ਹਨ । ਇਸ ਦੇ ਰੋਸ ਵਜੋਂ ਉਕਤ ਸਕੂਲਾਂ ਦੇ ਅਧਿਆਪਕ ਮਜਬੂਰਨ 27 ਅਕਤੂਬਰ ਨੂੰ ਬਰਨਾਲਾ ਵਿਖੇ ਆਪ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ । ਜਸਵੀਰ ਸਿੰਘ ਗਲੋਟੀ ਅਤੇ ਸੂਬਾ ਜਨਰਲ ਸਕੱਤਰ ਸੁਖਦੀਪ ਕੌਰ ਸਰਾਂ ਨੇ ਆਦਰਸ਼ ਸਕੂਲਾਂ ਦੇ ਮੁਲਾਜਮਾਂ ਨੂੰ ਇਸ ਰੋਸ ਧਰਨੇ ਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ