JALANDHAR WEATHER

ਦੁਕਾਨਦਾਰਾਂ ਨੂੰ ਗ੍ਰਿਫਤਾਰ ਕਰਨ ਆਈ ਪੁਲਿਸ ਦਾ ਪਿੰਡ ਵਾਸੀਆਂ ਨੇ ਕੀਤਾ ਘਿਰਾਓ

 ਰੂੜੇਕੇ ਕਲਾਂ (ਬਰਨਾਲਾ), 26 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇ ਕੇ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਧੌਲਾ ਵਿਖੇ ਇਕ ਪਰਚੂਨ ਦੀ ਪ੍ਰਸਿੱਧ ਦੁਕਾਨ ਤੋਂ ਸੈਂਪਲ ਭਰਨ ਆਈ ਸਿਹਤ ਵਿਭਾਗ ਦੀ ਟੀਮ ਦਾ ਦੁਕਾਨਦਾਰਾਂ ਦੇ ਕਹਿਣ 'ਤੇ ਪਿੰਡ ਵਾਸੀਆਂ ਨੇ ਘਿਰਾਓ ਕਰਕੇ ਕਰਕੇ ਵਿਰੋਧ ਕੀਤਾ ਸੀ। ਇਸ ਸੰਬੰਧੀ ਸਿਹਤ ਵਿਭਾਗ ਵਲੋਂ ਕੀਤੀ ਸ਼ਿਕਾਇਤ ਦੇ ਅਧਾਰ 'ਤੇ ਪੁਲਸ ਸੰਬੰਧਿਤ ਦੁਕਾਨਦਾਰਾਂ ਨੂੰ ਗ੍ਰਿਫ਼ਤਾਰ ਕਰਨ ਆਈ ਸੀ। ਪੁਲਿਸ ਨੇ ਜਦੋਂ ਦੁਕਾਨਦਾਰਾਂ ਨੂੰ ਫੜ ਕੇ ਆਪਣੀਆਂ ਗੱਡੀਆਂ ਵਿਚ ਬਿਠਾ ਲਿਆ ਤਾਂ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪੁਲਿਸ ਦਾ ਘਿਰਾਓ ਕੀਤਾ ਹੋਇਆ ਹੈ। ਖ਼ਬਰ ਲਿਖੇ ਜਾਣ ਤੱਕ ਪਿੰਡ ਧੌਲਾ ਪੁਲਿਸ ਛਾਉਣੀ ਵਿਚ ਤਬਦੀਲ ਹੋ ਚੁੱਕਿਆ ਸੀ। ਵੱਡੀ ਗਿਣਤੀ ਲੋਕਾਂ ਵਲੋਂ ਪੁਲਿਸ ਅਤੇ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ