JALANDHAR WEATHER

ਵਿਜੀਲੈਂਸ ਬਿਊਰੋ ਵਲੋਂ ਏ.ਡੀ.ਸੀ. (ਡੀ) ਸੁਰਿੰਦਰ ਸਿੰਘ ਢਿੱਲੋਂ ਗ੍ਰਿਫ਼ਤਾਰ

 ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਅੱਜ ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਪ੍ਰੋਜੈਕਟ ਲਈ ਐਕੁਆਇਰ ਕੀਤੀ ਗਈ ਜਮੀਨ ਸੰਬੰਧੀ ਜਾਰੀ ਮੁਆਵਜ਼ੇ ਵਿਚ ਕਥਿਤ ਘਪਲਾ ਕਰਨ ਦੇ ਦੋਸ਼ ਹੇਠ ਸੁਰਿੰਦਰ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ