JALANDHAR WEATHER

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ,27 ਅਕਤੂਬਰ -ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਅਹਿਮ ਸਫਲਤਾ ਹਾਸਲ ਕਰਦੇ ਹੋਏ ਗ਼ੈਰ -ਕਾਨੂੰਨੀ ਹਥਿਆਰਾਂ , ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਦੇ ਦੋਸ਼ ਵਿਚ ਅੰਮ੍ਰਿਤਪਾਲ ਸਿੰਘ ਦੇ ਪੀਐਸਓ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿਚ ਸਰਗਰਮ ਸੀ । ਉਨ੍ਹਾਂ ਦੱਸਿਆ ਕਿ ਚਾਰ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ, ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ, ਗੁਰਭੇਜ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਗੁਦਾਰਾ, ਥਾਣਾ ਬਾਜਾਖਾਨਾ, ਫਿਰੋਜ਼ਪੁਰ ਸਤਿੰਦਰ ਸਿੰਘ (ਉਰਫ਼ ਕਾਲਾ) ਹਰਦੇਵ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪਲਾਹੀ, ਪੀ.ਐੱਸ. ਮੇਹਟੀਆਣਾ, ਹੁਸ਼ਿਆਰਪੁਰ ਅਤੇ ਭਰਤ (ਉਰਫ਼ ਭਾਊ) ਪੁੱਤਰ ਮੁਖਤਿਆਰ ਵਾਸੀ ਵਾਰਡ ਨੰ: ਬਰਾਰ ਮੁਹੱਲਾ ਪੱਟੀ, ਤਰਨਤਾਰਨ ਵਜੋਂ ਹੋਈ ਹੈ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਹਰਸ਼ਦੀਪ ਸਿੰਘ, ਜਿਸ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਲਖਵਿੰਦਰ ਸਿੰਘ, ਜਿਸ ਦੇ ਖ਼ਿਲਾਫ਼ ਕਈ ਅਪਰਾਧਿਕ ਕੇਸ ਦਰਜ ਹਨ, ਨਾਲ ਜਾਣੂ ਸੀ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲਖਵਿੰਦਰ ਸਿੰਘ ਹਰਸ਼ਦੀਪ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ, ਜੋ ਕਿ ਗ਼ੈਰ -ਕਾਨੂੰਨੀ ਹਥਿਆਰਾਂ ਦੇ ਵਪਾਰ ਵਿਚ ਵੀ ਸ਼ਾਮਿਲ ਸੀ, ਜੋ ਕਿ ਉਸ ਨੇ ਅੰਮ੍ਰਿਤਪਾਲ ਸਿੰਘ (ਵਾਰਿਸ ਪੰਜਾਬ ਦੇ) ਦੇ ਨਜ਼ਦੀਕੀ ਸਾਥੀ ਗੁਰਭੇਜ ਸਿੰਘ ਤੋਂ ਪ੍ਰਾਪਤ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ