JALANDHAR WEATHER

ਇਕ ਮਾਰੂਤੀ ਕਾਰ ਡੂੰਘੀ ਖਾਈ 'ਚ ਡਿਗਣ ਕਾਰਨ ਕਾਰ ਸਵਾਰ ਪੰਜ ਨੌਜਵਾਨਾਂ ਦੀ ਮੌਤ

ਮੰਡੀ,27 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ।ਮੰਡੀ ਜ਼ਿਲ੍ਹੇ ਦੇ ਚੌਰਘਾਟੀ ਦੇ ਬਰਧਾਣ 'ਚ ਇਕ ਮਾਰੂਤੀ ਕਾਰ ਡੂੰਘੀ ਖਾਈ 'ਚ ਡਿੱਗ ਗਈ ਜਿਸ ਕਾਰਨ ਕਾਰ ਸਵਾਰ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਪੰਜੇ ਜਣੇ ਲਾੜੀ ਨੂੰ ਛੱਡ ਕੇ ਘਰ ਪਰਤ ਰਹੇ ਸਨ। ਇਹ ਭਿਆਨਕ ਹਾਦਸਾ ਸ਼ਨਿਚਰਵਾਰ ਦੇਰ ਰਾਤ ਵਾਪਰਿਆ। ਕਾਰ ਸਵਾਰ ਸਾਰੇ ਨੌਜਵਾਨ ਧਮਚਿਆਣ ਪਿੰਡ ਦੇ ਰਹਿਣ ਵਾਲੇ ਹਨ ਜੋ ਬਰੋਟ 'ਚ ਵਿਆਹ ਸਮਾਗਮ 'ਚ ਗਏ ਹੋਏ ਸਨ। ਦੇਰ ਰਾਤ ਘਰ ਵਾਪਸੀ ਵੇਲੇ ਇਹ ਹਾਦਸਾ ਹੋਇਆ ਜਿਸ ਦੀ ਜਾਣਕਾਰੀ ਐਤਵਾਰ ਸਵੇਰੇ ਮਿਲੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਸੜਕ ਮਾਰਗ ਤਕ ਪਹੁੰਚਾਉਣ ਲਈ ਬਚਾਅ ਕਾਰਜ ਸ਼ੁਰੂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ