JALANDHAR WEATHER

ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਨਾ ਕਰਨ 'ਤੇ ਕਿਸਾਨ, ਆੜ੍ਹਤੀ ਤੇ ਲੇਬਰ ਪ੍ਰੇਸ਼ਾਨ - ਖਹਿਰਾ

ਭੁਲੱਥ (ਕਪੂਰਥਲਾ ) , 27 ਅਕਤੂਬਰ (ਮੇਹਰ ਚੰਦ ਸਿੱਧੂ) -ਹਲਕਾ ਵਿਧਾਇਕ ਭੁਲੱਥ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ 28 ਦਿਨਾਂ ਤੋਂ ਸੂਬਾ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਨਾ ਕਰਨ 'ਤੇ ਕਿਸਾਨ ਵਰਗ, ਆੜ੍ਹਤੀ ਤੇ ਲੇਬਰ ਨੂੰ ਕਾਫੀ ਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨ ਵਰਗ ਲੁੱਟ ਦਾ ਸ਼ਿਕਾਰ ਹੋ ਕੇ ਆਪਣਾ ਝੋਨਾ ਘੱਟ ਰੇਟ 'ਤੇ ਵੇਚ ਰਿਹਾ ਹੈ । ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਾਰਦਾਨਾ ਵੀ ਨਹੀਂ ਮਿਲ ਰਿਹਾ । ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਦਾ ਝੋਨਾ ਇੰਨੇ ਦਿਨ ਮੰਡੀਆਂ ਵਿਚ ਪਿਆ ਰਿਹਾ। ਇਸ ਕਰਕੇ ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੰਡੀਆਂ ਵਿਚੋਂ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਜਲਦ ਤੋਂ ਜਲਦ ਕਰਵਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ