JALANDHAR WEATHER

ਆਪ ਵਲੋਂ ਪ੍ਰਦਰਸ਼ਨ, ਪੁਲਿਸ ਨੇ ਲਾਲਜੀਤ ਸਿੰਘ ਭੁੱਲਰ ਤੇ ਤਰੁਨਜੀਤ ਸਿਘ ਸੌਦ ਨੂੰ ਲਿਆ ਹਿਰਾਸਤ ਵਿਚ

ਚੰਡੀਗੜ੍ਹ, 30 ਅਕਤੂਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਕਈ ਮੰਤਰੀ, ਐਮ.ਐਲ.ਏ. ਅਤੇ ਵਰਕਰ ਭਾਜਪਾ ਦੇ ਸੈਕਟਰ 37 ਦੇ ਦਫ਼ਤਰ ਦਾ ਘਿਰਾਓ ਕਰਨ ਲਈ ਪੁੱਜੇ ਪਰੰਤੂ ਪੁਲਿਸ ਵਲੋਂ ਲਗਾਏ ਗਏ ਬੈਰੀਕੇਡਾਂ ਰਾਹੀਂ ਉਨ੍ਹਾਂ ਨੂੰ ਰੋਕਿਆ ਗਿਆ ਹੈ, ਪ੍ਰੰਤੂ ਵਰਕਰ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਅਤੇ ਅਧਿਕਾਰੀਆਂ ਵਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਤੇ ਉਨ੍ਹਾਂ ਨੂੰ ਪੁਲਿਸ ਗੱਡੀ ਵਿਚ ਬਿਠਾ ਲਿਆ ਗਿਆ। ਦੂਜੇ ਪਾਸੇ ਬੈਰੀਕੇਡ ’ਤੇ ਪੁਲਿਸ ਵਲੋਂ ਵਰਕਰਾਂ ਨੂੰ ਪਿੱਛੇ ਕਰਨ ਲਈ ਵਾਟਰ ਕੈਨਨ ਦਾ ਇਸਤੇਮਾਲ ਸ਼ੁਰੂ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੀ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਕੈਬਨਿਟ ਮੰਤਰੀ ਤਰੁਨਜੀਤ ਸਿੰਘ ਸੌਦ, ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ। ਭਾਜਪਾ ਦਫ਼ਤਰ ਨੇੜੇ ਪੁੱਜਣ ਵਾਲੇ ਵਰਕਰਾਂ ਤੇ ਵਿਧਾਇਕਾਂ ਨੂੰ ਹਿਰਾਸਤ ਵਿਚ ਲੈਣ ਦੀ ਪੁਲਿਸ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ