JALANDHAR WEATHER

ਸਿੱਧੂਪੁਰ ਜਥੇਬੰਦੀ ਵਲੋਂ ਡੀ.ਐਸ.ਪੀ ਚੋਗਾਵਾਂ ਦਾ ਘਿਰਾਓ

ਚੋਗਾਵਾਂ, (ਅੰਮ੍ਰਿਤਸਰ), 30 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਤੇ ਡਾ. ਬਚਿੱਤਰ ਕੋਟਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਡੀ.ਐਸ.ਪੀ. ਚੋਗਾਵਾਂ ਦਾ ਘਿਰਾਓ ਕਰਕੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ਼ ਸਖ਼ਤ ਸ਼ਬਦਾਂ ਵਿਚ ਨਾਅਰੇਬਾਜੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨੰਗਲੀ, ਬਲਦੇਵ ਸਿੰਘ ਕੋਟ ਖਾਲਸਾ, ਬਲਰਾਮ ਸਿੰਘ ਝੰਜੋਟੀ ਆਦਿ ਆਗੂਆਂ ਨੇ ਕਿਹਾ ਕਿ ਡੀ.ਐਸ.ਪੀ. ਦਫ਼ਤਰ ਅਧੀਨ ਆਉਂਦੇ ਪੁਲਿਸ ਥਾਣਾ ਰਾਜਾਸਾਂਸੀ ਤੇ ਲੋਪੋਕੇ ਵਿਖੇ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਨਹੀਂ ਕੀਤੇ ਗਏ। ਬਾਰ-ਬਾਰ ਪੁਲਿਸ ਪ੍ਰਸ਼ਾਸ਼ਨ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਪੁਲਿਸ ਨੇ ਕੋਈ ਸੁਣਵਾਈ ਨਹੀਂ ਕੀਤੀ, ਜਿਸ ਦੇ ਵਿਰੋਧ ’ਚ ਸਿੱਧੂਪੁਰ ਜਥੇਬੰਦੀ ਵਲੋਂ ਘਿਰਾਓ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਪੁਲਿਸ ਨੇ ਲਟਕਦੇ ਮਸਲੇ ਹੱਲ ਨਾ ਕੀਤੇ ਤਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ