JALANDHAR WEATHER

ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦਿਖਾਈ ਮੁਸਤੈਦੀ, ਫਾਇਰ ਬ੍ਰਿਗੇਡ ਰਾਹੀਂ ਤੁਰੰਤ ਬੁਝਾਈ ਨਾੜ ਨੂੰ ਲੱਗੀ ਅੱਗ

ਸੰਗਰੂਰ, 30 ਅਕਤੂਬਰ (ਧੀਰਜ ਪਸ਼ੌਰੀਆ)- ਪਿਛਲੇ ਕਈ ਹਫ਼ਤਿਆਂ ਤੋਂ ਲਗਾਤਾਰ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇ ਰਹੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਅੱਜ ਬਾਅਦ ਦੁਪਹਿਰ ਜਿਵੇਂ ਹੀ ਪਿੰਡ ਉਭਾਵਾਲ ਦੇ ਇਕ ਖੇਤ ਵਿਚ ਪਰਾਲੀ ਨੂੰ ਸਾੜੇ ਜਾਣ ਦੀ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਮੌਕਾ ਦੇਖਿਆ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਤੇ ਫਲਾਇੰਗ ਸਕੂਐਡ ਰਾਹੀਂ ਪਰਾਲੀ ਨੂੰ ਸੜਨ ਤੋਂ ਰੋਕਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਵੱਡੀ ਗਿਣਤੀ ਚੌਕਸੀ ਟੀਮਾਂ ਕਾਰਜਸ਼ੀਲ ਹਨ ਅਤੇ ਫ਼ਸਲਾਂ ਦੀ ਰਹਿੰਦ ਖੂਹਦ ਨੂੰ ਸਾੜਨ ਤੋਂ ਰੋਕਣ ਬਾਰੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਕਰਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਕਿਸਾਨ ਵੀਰਾਂ ਨੂੰ ਵਾਤਾਵਰਣ ਸੰਭਾਲਣ ਦੀ ਅਪੀਲ ਕਰ ਰਹੇ ਹਨ ਪਰ ਫਿਰ ਵੀ ਕੁਝ ਥਾਵਾਂ ਤੇ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ’ਤੇ ਫੌਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਲਗਾਤਾਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਸਦਕਾ ਜ਼ਿਲ੍ਹੇ ਵਿਚ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਸਾਲ 2023 ਦੌਰਾਨ 30 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 738 ਘਟਨਾਵਾਂ ਸਾਹਮਣੇ ਆਈਆਂ ਸਨ ਜਦ ਕਿ ਮੌਜੂਦਾ ਸਾਲ ਵਿਚ ਇਹ ਗਿਣਤੀ 259 ’ਤੇ ਆ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿਚ ਅਸਫਲ ਸਾਬਤ ਹੋਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਿਰੁੱਧ ਵੀ ਪ੍ਰਸ਼ਾਸਨ ਵਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ