ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਈ ਬੈਂਕ ਵਿਚ ਲੁੱਟ ਦੀ ਵਾਰਦਾਤ
ਚੰਡੀਗੜ੍ਹ, 30 ਅਕਤੂਬਰ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਪੰਜਾਬ ਨੈਸ਼ਨਲ ਬੈਂਕ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ, ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 5.12 ਲੱਖ ਰੁਪਏ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਚੋਰੀ ਦੀ ਵਾਰਦਾਤ ਉਤਕਰਸ਼ ਸਮਾਲ ਫਾਈਨਾਂਸ ਬੈਂਕ ਦੇ ਸੁਰੱਖਿਆ ਗਾਰਡ ਰਵਨੀਤ ਸਿੰਘ ਨੇ ਅਭੈ ਕੁਮਾਰ ਨਾਲ ਮਿਲ ਕੇ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਸੰਗਠਿਤ ਅਪਰਾਧ ਵਿਚ ਸ਼ਾਮਿਲ ਸਾਰੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।