JALANDHAR WEATHER

ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਹੋਏ ਸੇਵਾਮੁਕਤ

ਨਵੀਂ ਦਿੱਲੀ, 1 ਨਵੰਬਪ- ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਨੀ ਮਹਾਜਨ ਬੀਤੇ ਦਿਨ ਸੇਵਾਮੁਕਤ ਹੋ ਗਏ ਹਨ। ਇਸ ਸਮੇਂ ਉਹ ਕੇਂਦਰ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਆਪਣੀ ਪੋਸਟ ਵਿਚ ਲਿਖਿਆ ਕਿ ਕੱਲ੍ਹ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ ਆਈ.ਏ.ਐਸ. ਤੋਂ ਸੇਵਾਮੁਕਤ ਹੋਈ ਹਾਂ। ਮੈਂ ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ। ਵਿਨੀ ਮਹਾਜਨ 1987 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਸਕੱਤਰ ਬਣਾਇਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ