ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ , 1 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) -ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦਾ ਅੱਜ ਤੱਕ ਕਿਸੇ ਵੀ ਦੁਨਿਆਵੀ ਅਦਾਲਤ ਵਿਚ ਇਨਸਾਫ਼ ਨਹੀਂ ਮਿਲਿਆ, ਇਸ ਲਈ ਉਹ ਵਾਹਿਗੁਰੂ ਦੀ ਸਭ ਤੋਂ ਵੱਡੀ ਅਦਾਲਤ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹੁੰਚ ਕੇ ਪੀੜਤ ਪਰਿਵਾਰਾਂ ਦੀ ਸੁੱਖ - ਸ਼ਾਂਤੀ ਅਤੇ ਇਨਸਾਫ਼ ਦੀ ਅਰਦਾਸ ਕਰਨ ਆਏ ਹਨ।