JALANDHAR WEATHER

ਚੋਣ ਨਿਸ਼ਾਨ ‘ਹੀਰਾ’ ਡਾਇਮੰਡ ’ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ‘ਆਪ’ ਦੇ ਟਕਸਾਲੀ ਆਗੂ ਨਵਪ੍ਰੀਤ ਸਿੰਘ ਪਵਾਰ

ਕਲਾਨੌਰ, (ਗੁਰਦਾਸਪੁਰ), 1 ਨਵੰਬਰ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਜ਼ਾਦ ਉਮੀਦਵਾਰ ਵਜੋਂ ਜਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਨਵਪ੍ਰੀਤ ਸਿੰਘ ਪਵਾਰ ਨੇ ਚੋਣ ਨਿਸ਼ਾਨ ਮਿਲਣ ਉਪਰੰਤ ਗੱਲਬਾਤ ਦੌਰਾਨ ਕਿਹਾ ਕਿ ਉਹ ਸਰਕਾਰ ’ਚ ਹੁੰਦਿਆਂ ਭ੍ਰਿਸ਼ਟਾਚਾਰ ਵਿਰੁੱਧ ਅਵਾਜ ਬੁਲੰਦ ਕਰਦੇ ਆਏ ਹਨ ਅਤੇ ਹੁਣ ਜ਼ਿਮਨੀ ਚੋਣ ’ਚ ਆਜ਼ਾਦ ਉਮੀਦਵਾਰ ਵਜੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਚੋਣ ਨਿਸ਼ਾਨ ‘ਹੀਰਾ’ ਡਾਇਮੰਡ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਲਾਕੇ ਦੇ ਇੰਨਸਾਫ ਪਸੰਦ, ਭ੍ਰਿਸ਼ਟਾਚਾਰ ਖਿਲਾਫ ਲੜਨ ਵਾਲਿਆਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸੂਝਵਾਨ ਰਾਜਨੀਤਿਕ ਵੀ ਉਨ੍ਹਾਂ ਦੀ ਮਦਦ ’ਚ ਲੱਗੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ