ਡਾਕਟਰੀ ਦੀ ਪੜ੍ਹਾਈ ਕਰਦੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਕਪੂਰਥਲਾ, 1 ਨਵੰਬਰ (ਅਮਨਜੋਤ ਸਿੰਘ ਵਾਲੀਆ)- ਰੇਲ ਕੋਚ ਫੈਕਟਰੀ ਕਪੂਰਥਲਾ ਦੀ ਵਸਨੀਕ ਇਕ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਸੋਨਮਦੀਪ ਕੌਰ ਨੇ ਦੱਸਿਆ ਕਿ ਮਿ੍ਰਤਕ ਲੜਕੀ ਗੀਤਿਕਾ ਪੁੱਤਰੀ ਪੂਰਨ ਚੰਦ, ਜੋ ਕਿ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਐਮ.ਬੀ.ਬੀ.ਐਸ. ਦੇ ਆਖਰੀ ਸਾਲ ਦੀ ਵਿਦਿਆਰਥਣ ਸੀ। ਉਨ੍ਹਾਂ ਦੱਸਿਆ ਕਿ ਮਿ੍ਰਤਕ ਲੜਕੀ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਨੇ ਅੱਜ ਆਪਣੇ ਘਰ ਵਿਚ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ। ਇਸ ਸੰਬੰਧੀ ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।