JALANDHAR WEATHER

ਝੂਠੇ ਵਾਅਦੇ ਕਰਦੀ ਹੈ ਕਾਂਗਰਸ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 1 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਜਨਤਾ ਦੇ ਸਾਹਮਣੇ ਬੁਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ ਕਿਉਂਕਿ ਇਹ ਲੋਕਾਂ ਨਾਲ ਅਜਿਹੇ ਵਾਅਦੇ ਕਰਦੀ ਹੈ, ਜਿਨ੍ਹਾਂ ਨੂੰ ਇਹ ਖੁਦ ਜਾਣਦੀ ਹੈ ਕਿ ਉਹ ਪੂਰਾ ਨਹੀਂ ਕਰ ਸਕੇਗੀ। ਮੋਦੀ ਨੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੇ ਬਿਆਨ ’ਤੇ ਪਲਟਵਾਰ ਕਰਦੇ ਹੋਏ ਕਿਹਾ ਸੀ ਕਿ ਕਾਂਗਰਸ ਸ਼ਾਸਿਤ ਰਾਜ ਸਰਕਾਰਾਂ ਨੂੰ ਅਜਿਹੇ ਵਾਅਦੇ ਕਰਨੇ ਚਾਹੀਦੇ ਹਨ, ਜੋ ਸਹੀ ਢੰਗ ਨਾਲ ਬਜਟ ’ਚ ਸ਼ਾਮਿਲ ਹੋਣ ਅਤੇ ਜਿਸ ਲਈ ਪੈਸੇ ਦੀ ਕੋਈ ਸਮੱਸਿਆ ਨਾ ਹੋਵੇ। ਖੜਗੇ ਨੇ ਇਹ ਬਿਆਨ ਉਦੋਂ ਦਿੱਤਾ ਸੀ ਜਦੋਂ ਹਾਲ ਹੀ ’ਚ ਕੁਝ ਖ਼ਬਰਾਂ ’ਚ ਇਹ ਖ਼ਬਰ ਆਈ ਸੀ ਕਿ ਕਾਂਗਰਸ ਸ਼ਾਸਿਤ ਰਾਜ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ’ਚ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਜਾਣਦੀ ਹੈ ਕਿ ਝੂਠੇ ਵਾਅਦੇ ਕਰਨਾ ਆਸਾਨ ਹੈ। ਪਰ ਉਹਨਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਬਹੁਤ ਮੁਸ਼ਕਿਲ ਜਾਂ ਅਸੰਭਵ ਹੈ। ਉਹ ਹਰ ਚੋਣ ਵਿਚ ਲੋਕਾਂ ਨਾਲ ਵਾਅਦੇ ਕਰਦੇ ਹਨ, ਪਰ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਹ ਉਨ੍ਹਾਂ ਨੂੰ ਪੂਰਾ ਨਹੀਂ ਕਰ ਸਕਣਗੇ। ਹੁਣ ਉਹ ਲੋਕਾਂ ਦੇ ਸਾਹਮਣੇ ਬੁਰੀ ਤਰ੍ਹਾਂ ਬੇਨਕਾਬ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਤ ਰਾਜਾਂ ਜਿਵੇਂ ਹਿਮਾਚਲ ਪ੍ਰਦੇਸ਼, ਕਰਨਾਟਕ ਅਤੇ ਤੇਲੰਗਾਨਾ ਵਿਚ ਵਿਕਾਸ ਅਤੇ ਵਿੱਤੀ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ