ਕਿਸਾਨਾਂ ਨੇ ਪਰਾਲੀ ਦੀ ਅੱਗ ਨੂੰ ਬੁਝਾਉਣ ਲਈ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ
ਭਵਾਨੀਗੜ੍ਹ (ਸੰਗਰੂਰ), 2 ਨਵੰਬਰ (ਲਖਵਿੰਦਰ ਪਾਲ ਗਰਗ) - ਪਿੰਡ ਘਰਾਚੋਂ ਵਿਖੇ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਬੁਝਾਉਣ ਲਈ ਆਏ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।