ਵਧੀਕ ਡਿਪਟੀ ਕਮਿਸ਼ਨਰ ਨੇ ਖੇਤਾਂ 'ਚ ਨਾੜ ਨੂੰ ਲੱਗੀ ਅੱਗ ਨੂੰ ਖ਼ੁਦ ਬੁਝਾਇਆ
ਮਲੇਰਕੋਟਲਾ, 2 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ ਡਾ. ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਵਿਕਲਪ ਤਰੀਕਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਅੱਜ ਪਿੰਡ ਸੰਗਲਾ, ਸੰਗਾਲੀ, ਨਿਆਮਤਪੁਰਾ, ਉੱਪਲਖੇੜੀ, ਸਨਪੁਰਨਗੜ੍ਹ, ਨੌਧਰਾਣੀ, ਆਦਮਵਾਲ, ਬਾਗੜੀਆਂ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਖ਼ੁਦ ਨਾੜ ਨੂੰ ਲੱਗੀ ਅੱਗ ਨੂੰ ਬੁਝਾਇਆ।