ਬਿਹਾਰ : ਸੰਸਦ ਮੈਂਬਰ ਪੱਪੂ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਚ ਇਕ ਮੁਲਜ਼ਮ ਗ੍ਰਿਫ਼ਤਾਰ
ਪੂਰਨੀਆ (ਬਿਹਾਰ), 2 ਨਵੰਬਰ - ਪੂਰਨੀਆ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਸੰਸਦ ਮੈਂਬਰ ਪੱਪੂ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮਹੇਸ਼ ਪਾਂਡੇ ਨਾਮ ਦੇ ਇਕ ਮੁਲਜ਼ਮ ਨੂੰ ਨਵੀਂ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।