ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਟੈਸਟ 'ਚ ਭਾਰਤ ਦੀ ਸ਼ਰਮਨਾਕ ਹਾਰ
ਮੁੰਬਈ, 3 ਨਵੰਬਰ - ਨਿਊਜ਼ੀਲੈਂਡ ਖ਼ਿਲਾਫ਼ ਤੀਸਰੇ ਟੈਸਟ ਮੈਚ ਵਿਚ ਭਾਰਤ ਨੂੰ ਤੀਜੇ ਦਿਨ ਹੀ 25 ਦੌੜਾਂ ਨਾਲ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਨਿਊਜ਼ੀਲੈਂਡ ਵਲੋਂ ਮਿਲੇ 147 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੀ ਪੂਰੀ ਟੀਮ ਆਪਣੀ ਦੂਜੀ ਪਾਰੀ ਚ 121 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਮੈਚਾਂ ਦੀ ਲੜੀ ਦੇ ਤਿੰਨੋਂ ਮੈਚ ਜਿੱਤ ਕੇ ਭਾਰਤੀ ਟੀਮ ਦਾ ਸਫਾਇਆ ਕਰ ਦਿੱਤਾ।