JALANDHAR WEATHER

ਅਲਮੋੜਾ ਬੱਸ ਹਾਦਸਾ: ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 4 ਨਵੰਬਰ- ਪ੍ਰਧਾਨ ਮੰਤਰੀ ਨੇ ਉੱਤਰਾਖ਼ੰਡ ਦੇ ਅਲਮੋੜਾ ਵਿਚ ਹੋਏ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਇਸ ਹਾਦਸੇ ਵਿਚ ਜਿਨ੍ਹਾਂ ਨੇ ਆਪਣਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ ਤੇ ਮੈਂ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਦੇ ਨਾਲ ਹੀ ਇਸ ਹਾਦਸੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਹਤ ਕੋਸ਼ ਫ਼ੰਡ ਵਿਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣ ਦਾ ਵੀ ਐਲਾਨ ਦਿੱਤਾ ਗਿਆ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ