JALANDHAR WEATHER

ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਮਿਲੀ ਜ਼ਮਾਨਤ

ਕੁੱਪ ਕਲਾਂ, (ਸੰਗਰੂਰ), 4 ਨਵੰਬਰ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਹਾਈਕੋਰਟ ਤੋਂ ਜਾਤੀ ਮੁਚੱਲਕੇ ’ਤੇ ਜ਼ਮਾਨਤ ਮਿਲ ਗਈ । ਉਹ ਪਿਛਲੇ ਕਰੀਬ ਇਕ ਦਿਨ ਘੱਟ ਇਕ ਸਾਲ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਸਨ। ਪ੍ਰੋ. ਗੱਜਣਮਾਜਰਾ ਨੂੰ ਬੀਤੇ ਵਰ੍ਹੇ 6 ਨਵੰਬਰ ਨੂੰ ਮਲੇਰਕੋਟਲਾ ਤੋਂ ਉਨ੍ਹਾਂ ਦੇ ਤਾਰਾ ਅਸਟੇਟ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਸਮੇਂ ਈ.ਡੀ. ਦੀ ਟੀਮ ਨੇ ਬੈਂਕ ਨਾਲ‌ ਲੈਣ ਦੇਣ ਦੇ ਇਕ 10 ਸਾਲ ਪੁਰਾਣੇ ਮਾਮਲੇ ਵਿਚ ਗਿ੍ਰਫ਼ਤਾਰ ਕੀਤਾ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਕਰੀਬ ਇਕ ਸਾਲ ਜੇਲ੍ਹ ਵਿਚ ਗੁਜ਼ਾਰਨਾ ਪਿਆ। ਜ਼ਮਾਨਤ ਮਿਲਣ ਤੋਂ ਬਾਅਦ ਪ੍ਰੋ. ਗੱਜਣਮਾਜਰਾ ਦੇ ਧਰਮ ਪਤਨੀ ਡਾ. ਪਰਮਿੰਦਰ ਕੌਰ ਮੰਡੇਰ ਨੇ ਆਖਿਆ ਕਿ ਉਨ੍ਹਾਂ ਨੂੰ ਅਦਾਲਤ ’ਤੇ ਪੂਰਾ ਭਰੋਸਾ ਸੀ ਕਿ ਇਕ ਦਿਨ ਸੱਚ ਦੀ ਜਿੱਤ ਹੋਵੇਗੀ, ਕਿਉਂਕਿ ਉਨ੍ਹਾਂ ਨੂੰ ਸਿਆਸੀ ਰੰਜਿਸ਼ ਦੇ ਕਾਰਨ ਫਸਾਇਆ ਗਿਆ ਸੀ । ਉਨ੍ਹਾਂ ਕਿਹਾ ਕਿ ਅੱਜ ਸ਼ਾਮ 4 ਵਜੇ ਪ੍ਰੋ. ਗੱਜਣਮਾਜਰਾ ਨੂੰ ਪਟਿਆਲਾ ਦੀ ਕੇਂਦਰੀ ਜੇਲ ਵਿਚੋਂ ਰਿਹਾਅ ਕਰ ਦਿੱਤਾ ਜਾਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ