JALANDHAR WEATHER

ਕਿਰਤੀ ਕਿਸਾਨ ਯੂਨੀਅਨ ਵਲੋਂ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਲੌਂਗੋਵਾਲ ( ਸੰਗਰੂਰ ) , 4 ਨਵੰਬਰ (ਵਿਨੋਦ, ਖੰਨਾ) - ਕਿਰਤੀ ਕਿਸਾਨ ਯੂਨੀਅਨ ਵਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਪਿੰਡ ਢੱਡਰੀਆਂ ਅਤੇ ਲੌਂਗੋਵਾਲ ਵਿਖੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਦੇਸ਼ ਵਿਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਕਿਸਾਨਾਂ ਨੇ ਰੋਸ ਮੁਜ਼ਾਹਰੇ ਕਰਕੇ ਪੀੜਤਾਂ ਨੂੰ 40 ਸਾਲ ਬੀਤ ਜਾਣ ਦੇ ਬਾਵਜੂਦ ਨਿਆਂ ਨਾ ਦੇਣ ਅਤੇ ਹਿੰਦੂਤਵੀ ਫਾਸ਼ੀਵਾਦੀ ਮੁਹਿੰਮ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਹੈ। ਮੋਮਬੱਤੀਆਂ ਬਾਲ ਕੇ ਨਵੰਬਰ 84 ਵਿਚ ਸ਼ਹੀਦ ਹੋਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਨਸਾਫ਼ ਦੀ ਮੰਗ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ