JALANDHAR WEATHER

ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਪਹਿਲੀ ਵਾਰ 700 ਅਰਬ ਅਮਰੀਕੀ ਡਾਲਰ ਨੂੰ ਪਾਰ ਕਰ ਗਿਆ

ਨਵੀਂ ਦਿੱਲੀ, 4 ਅਕਤੂਬਰ (ਏਜੰਸੀ) : ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 700 ਬਿਲੀਅਨ ਡਾਲਰ ਦੇ ਮੀਲ ਪੱਥਰ ਨੂੰ ਪਾਰ ਕਰਦੇ ਹੋਏ ਇਕ ਵਾਰ ਫਿਰ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਿਕ 27 ਸਤੰਬਰ ਨੂੰ ਖ਼ਤਮ ਹੋਏ ਹਫ਼ਤੇ 'ਚ ਵਿਦੇਸ਼ੀ ਮੁਦਰਾ ਭੰਡਾਰ 12.588 ਅਰਬ ਡਾਲਰ ਵਧ ਕੇ 704.885 ਅਰਬ ਡਾਲਰ ਹੋ ਗਿਆ। ਵਿਦੇਸ਼ੀ ਮੁਦਰਾ ਭੰਡਾਰ ਦਾ ਇਹ ਬਫਰ ਘਰੇਲੂ ਆਰਥਿਕ ਗਤੀਵਿਧੀ ਨੂੰ ਗਲੋਬਲ ਝਟਕਿਆਂ ਤੋਂ ਬਚਾਉਣ ਵਿਚ ਮਦਦ ਕਰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ