JALANDHAR WEATHER

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਥੰਮ ਸਾਹਿਬ ਜੀ ਕਰਤਾਰਪੁਰ ਸਾਹਿਬ (ਜਲੰਧਰ) ਤੱਕ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਮਹਾਪੁਰਖਾਂ, ਸ਼ਬਦ ਕੀਰਤਨੀ ਜਥਿਆਂ, ਸਕੂਲੀ ਬੱਚਿਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ