ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਝਾਰਖੰਡ ਦੇ ਸ਼ਰਧਾਲੂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਰਾਂਚੀ ਝਾਰਖ਼ੰਡ ਤੋਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਇਕ ਸ਼ਰਧਾਲੂ ਦੀ ਰਾਤ ਸਾਰਾਗੜੀ ਸਰਾਂ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਜਸਪਾਲ ਸਿੰਘ ਨਾਂਅ ਦਾ ਇਹ ਸ਼ਰਧਾਲੂ ਆਪਣੇ ਬੱਚਿਆਂ ਸਮੇਤ ਰਾਤ ਸਰਾਗੜੀ ਸਰਾਂ ਵਿਚ ਠਹਿਰਿਆ ਹੋਇਆ ਸੀ। ਦੇਰ ਅੱਧੀ ਰਾਤ ਨੂੰ ਦਿਲ ਦਾ ਦੌਰਾ ਪੈਣ ਬਾਅਦ ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਾਇਆ ਗਿਆ ਸੀ, ਪਰ ਡਾਕਟਰਾਂ ਵਲੋਂ ਉਸ ਨੂੰ ਬਚਾਇਆ ਨਹੀਂ ਜਾ ਸਕਿਆ।