ਹੁਸ਼ਿਆਰਪੁਰ ਜ਼ਿਲ੍ਹੇ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ
ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ‘ਚ ਅੱਜ ਪੈ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈਆਂ ਇਨ੍ਹਾਂ ਵੋਟਾਂ ਦੌਰਾਨ ਵੱਖ-ਵੱਖ ਪਿੰਡਾਂ ’ਚ ਬਣਾਏ ਪੋਲਿੰਗ ਬੂਥਾਂ ’ਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਿਤ ਕੀਤੇ 1683 ਪੋਲਿੰਗ ਬੂਥਾਂ ’ਤੇ ਕੁੱਲ 1405 ਗ੍ਰਾਮ ਪੰਚਾਇਤਾਂ ਅਤੇ 8041 ਵਾਰਡਾਂ ’ਚ ਸਰਪੰਚ ਦੇ ਅਹੁਦੇ ਲਈ ਕੁੱਲ 2730 ਅਤੇ ਪੰਚ ਦੇ ਅਹੁਦੇ ਲਈ 6751 ਉਮੀਦਵਾਰ ਚੋਣ ਲੜ ਰਹੇ ਹਨ। ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।