JALANDHAR WEATHER

ਐਸ.ਡੀ.ਐਮ. ਦਫ਼ਤਰ ਵਿਖੇ ਅਕਾਲੀ ਦਲ ਵਲੋਂ ਰੋਸ ਮੁਜ਼ਾਹਰਾ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 5 ਨਵੰਬਰ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ)- ਮੰਡੀਆਂ ਵਿਚ ਰੁਲ ਰਹੀ ਝੋਨੇ ਦੀ ਫ਼ਸਲ ਅਤੇ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਹਲਕਾ ਪੱਧਰ ’ਤੇ ਪੂਰੇ ਪੰਜਾਬ ਵਿਚ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦੇ ਚੱਲਦੇ ਗੁਰੂ ਹਰ ਸਹਾਏ ਵਿਖੇ ਹਲਕੇ ਦੇ ਮੁੱਖ ਸੇਵਾਦਾਰ ਵਰਦੇਵ ਸਿੰਘ ਨੋਨੀ ਮਾਨ ਦੇ ਭਰਾ ਗੁਰਸੇਵਕ ਸਿੰਘ  ਮਾਨ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਗੁਰਸੇਵਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕੀਤੇ ਗਏ ਮਾੜੇ ਪ੍ਰਬੰਧਾਂ ਕਾਰਨ ਕਿਸਾਨ, ਖੇਤ ਮਜ਼ਦੂਰ, ਆੜ੍ਹਤੀਏ ਅਤੇ ਸ਼ੈਲਰ ਵਾਲੇ ਪਰੇਸ਼ਾਨੀ ਦੇ ਦੌਰ ਵਿਚੋਂ ਲੰਘ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਪ੍ਰਬੰਧ ਹੁਣ ਕੀਤੇ ਜਾ ਰਹੇ ਹਨ ਜੇ ਇਹ ਹੀ ਪ੍ਰਬੰਧ ਕੁਝ ਸਮਾਂ ਪਹਿਲਾਂ ਕੀਤੇ ਹੁੰਦੇ ਤਾਂ ਅੱਜ ਇਹ ਹਾਲਤ ਨਹੀਂ ਹੋਣੀ ਸੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਡੀ..ਏ.ਪੀ. ਖਾਦ ਨਹੀਂ ਮਿਲ ਰਹੀ ਹੈ ਤੇ ਇਸ ਦੀ ਕਾਲਾ ਬਜ਼ਾਰੀ ਹੋ ਰਹੀ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ