ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ ਸ਼ੁਰੂ
ਟਾਂਡਾ ਉੜਮੁੜ, (ਹੁਸ਼ਿਆਰਪੁਰ), 5 ਨਵੰਬਰ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ, ਕਿਸਾਨੀ ਦੀ ਕੱਟ ਲਗਾ ਕੇ ਕੀਤੀ ਜਾ ਰਹੀ ਲੁੱਟ ਖਿਲਾਫ਼ ਐਸ. ਡੀ. ਐਮ. ਦਫ਼ਤਰ ਵਿਖੇ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਅਰਵਿੰਦਰ ਰਸੂਲਪੁਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਅਤੇ ਡੂੰਘੀ ਸਾਜ਼ਿਸ਼ ਤਹਿਤ ਪੰਜਾਬ ਭਰ ਵਿਚ ਝੋਨੇ ਦੀ ਖਰੀਦ ਦਾ ਵੱਡਾ ਸੰਕਟ ਖੜਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਕਿਸਾਨੀ ਨੂੰ ਤਬਾਹੀ ਵੱਲ ਧੱਕਿਆ ਜਾ ਰਿਹਾ ਹੈ,ਪਰ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਦੀ ਹੋ ਰਹੀ ਲੁੱਟ ਨੂੰ ਬਚਾਉਣ ਲਈ ਕਿਸਾਨਾਂ ਨਾਲ ਡਟ ਕੇ ਖੜ੍ਹਾ ਹੈ। ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਗੁਰਨਾਮ ਸਿੰਘ ਸ਼ਾਹਬਾਜ਼ਪੁਰ, ਸਰਕਲ ਪ੍ਰਧਾਨ ਚੌਲਾਂਗ ਪ੍ਰਿਥੀਪਾਲ ਸਿੰਘ ਦਾਤਾ, ਸੀਨੀਅਰ ਆਗੂ ਕਮਲਜੀਤ ਸਿੰਘ ਕੁਲਾਰ, ਕਮਲਜੀਤ ਸਿੰਘ ਤੁਲੀ, ਇਕਬਾਲ ਸਿੰਘ ਜੌਹਲ ਅਤੇ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ।