ਖਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਧਰਨਾ
ਖਰੜ, 5 ਨਵੰਬਰ (ਗੁਰਮੁਖ ਸਿੰਘ ਮਾਨ)- ਪੰਜਾਬ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਲਿਫ਼ਟਿੰਗ ਨਾ ਹੋਣ ਅਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. ਦੀ ਖਾਦ ਨਾ ਮਿਲਣ ਕਾਰਨ ਸ਼੍ਰੋਮਣੀ ਅਕਾਲੀ ਦਲ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਐਸ.ਡੀ.ਐਮ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਖਰੜ ਨੂੰ ਮੰਗ ਪੱਤਰ ਦਿੱਤਾ ਗਿਆ।