ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਟਾਰੀ ਅਤੇ ਅੰਮ੍ਰਿਤਸਰ ਸ਼ਹਿਰੀ ਵਲੋਂ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਟਾਰੀ ਅਤੇ ਅੰਮ੍ਰਿਤਸਰ ਸ਼ਹਿਰੀ ਵਲੋਂ ਝੋਨੇ ਦੀ ਖ਼ਰੀਦ ਮਾਮਲੇ ਵਿਚ ਕਿਸਾਨਾਂ ਦੀ ਲੁੱਟ ਖਸੁੱਟ ਬੰਦ ਕਰਨ ਦੀ ਮੰਗ ਅਤੇ ਕਿਸਾਨੀ ਮਸਲਿਆਂ ਨੂੰ ਹੱਲ ਕਰਾਉਣ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਕਚਹਿਰੀ ਦਫ਼ਤਰ ਵਿਖੇ ਐਸ. ਡੀ. ਐਮ. ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹੋਈ ਰੋਸ ਰੈਲੀ ਨੂੰ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਪਹਿਲਵਾਨ, ਭਾਈ ਰਜਿੰਦਰ ਸਿੰਘ ਮਹਿਤਾ, ਮੰਗਵਿੰਦਰ ਸਿੰਘ ਖਾਪੜ ਖੇੜੀ, ਗੁਰਪ੍ਰੀਤ ਸਿੰਘ ਵਡਾਲੀ, ਕਿਰਨਪ੍ਰੀਤ ਸਿੰਘ ਮੋਨੂ, ਪੂਰਨ ਸਿੰਘ ਮੱਤੇਵਾਲ ਤੇ ਹੋਰ ਸੀਨੀਅਰ ਅਕਾਲੀ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ।