ਅਕਾਲੀ ਦਲ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਲਾਇਆ ਧਰਨਾ
ਸੰਗਰੂਰ, 5 ਨਵੰਬਰ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਵਿਚ ਮੰਡੀਆਂ ਵਿਚੋ ਝੋਨੇ ਦੀ ਲਿਫ਼ਟਿੰਗ ਦਾ ਨਾ ਹੋਣਾ ਅਤੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਆ ਰਹੀ ਮੁਸ਼ਕਿਲਾਂ ਸੰਬੰਧੀ ਧਰਨਾ ਲਗਾਇਆ ਹੋਇਆ ਹੈ। ਧਰਨੇ ਵਿਚ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਸੀਨੀਅਰ ਆਗੂ ਇਕਬਾਲਜੀਤ ਸਿੰਘ ਪੂਨੀਆ ਅਤੇ ਹੋਰ ਮੌਜੂਦ ਸਨ।