ਅਕਾਲੀ ਵਰਕਰਾਂ ਵਲੋਂ ਰਾਜਾਸਾਂਸੀ ’ਚ ਐਸ. ਡੀ. ਐਮ. ਦਫ਼ਤਰ ਮੂਹਰੇ ਲੋਪੋਕੇ ਦੀ ਅਗਵਾਈ ’ਚ ਧਰਨਾ
ਰਾਜਾਸਾਂਸੀ, 5 ਨਵੰਬਰ (ਹਰਦੀਪ ਸਿੰਘ ਖੀਵਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਰਾਜਾਸਾਂਸੀ ਦੇ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ’ਚ ਐਸ. ਡੀ. ਐਮ. ਦਫ਼ਤਰ ਮੂਹਰੇ ਕਿਸਾਨੀ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ਼ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇ ਵੀਰ ਸਿੰਘ ਲੋਪੋਕੇ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇੇਵੱੱਡ, ਰਾਣਾ ਰਣਬੀਰ ਸਿੰਘ ਲੋਪੋਕੇ, ਜ਼ਿਲ੍ਹਾ ਦਿਹਾਤੀ ਜਾਂਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਅਕਾਲੀ ਆਗੂ ਜਥੇ ਰਘਬੀਰ ਸਿੰਘ ਰਾਜਾਸਾਂਸੀ, ਡਾਕਟਰ ਗੁਰਵਿੰਦਰ ਸਿੰਘ ਛੀਨਾ, ਹਲਕਾ ਯੂਥ ਪ੍ਰਧਾਨ ਅਮਨਦੀਪ ਸਿੰਘ ਲਾਰਾ ਆਦਿ ਆਗੂਆਂ ਵਲੋਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਜੋ ਕਿ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਰੁਲ ਰਹੀ ਹੈ। ਕਿਸਾਨਾਂ ਨੂੰ ਡੀ.ਏ.ਪੀ. ਖਾਦ ਨਹੀਂ ਮਿਲ ਰਹੀ। ਗੁੰਡਾਗਰਦੀ ਚੱਲ ਰਹੀ ਹੈ ਤੇ ਮਾਫ਼ੀਆ ਰਾਜ ਚੱਲ ਰਿਹਾ ਹੈ ਜੋ ਕਿ ਪੰਜਾਬ ਵਾਸੀਆਂ ਨਾਲ ਵੱਡੇ ਪੱਧਰ ਇਸ ਸਰਕਾਰ ਧ੍ਰੋਹ ਕੀਤਾ ਜਾ ਰਿਹਾ ਹੈ, ਜੋ ਅਕਾਲੀ ਦਲ ਵਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ।