ਕਿਸਾਨਾਂ ਦੇ ਹੱਕ ’ਚ ਨਿਤਰਿਆ ਸ਼੍ਰੋਮਣੀ ਅਕਾਲੀ ਦਲ
ਰਾਜਪੁਰਾ, (ਪਟਿਆਲਾ), 5 ਨਵੰਬਰ (ਰਣਜੀਤ ਸਿੰਘ)- ਅੱਜ ਇੱਥੇ ਐਸ. ਡੀ. ਐਮ. ਦਫ਼ਤਰ ਮੂਹਰੇ ਸ਼੍ਰੋਮਣੀ ਅਕਾਲੀ ਦਲ ਵਲੋਂ ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਅਤੇ ਡੀ.ਏ.ਪੀ. ਖਾਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਦੀ ਅਗਵਾਈ ਵਿਚ ਸੈਂਕੜੇ ਵਰਕਰਾਂ ਨੇ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਤਹਿਸੀਲਦਾਰ ਰਾਜਪੁਰਾ ਨੂੰ ਮੰਗ ਪੱਤਰ ਦਿੱਤਾ। ਆਗੂਆਂ ਨੇ ਕਿਹਾ ਕਿ ਗੱਲਾਂ ਦਾ ਕੜਾਹ ਕਰਨ ਵਾਲੀ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ।