JALANDHAR WEATHER

ਮਲੋਟ ਵਿਖੇ ਅਕਾਲੀ ਦਲ ਵਲੋਂ ਐੱਸ.ਡੀ.ਐੱਮ. ਦਫ਼ਤਰ ਵਿਖੇ ਰੋਸ ਧਰਨਾ

ਮਲੋਟ, (ਫਰੀਦਕੋਟ), 5 ਨਵੰਬਰ (ਪਾਟਿਲ)- ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਧਰਨੇ ਦੇਣ ਦੇ ਸੱਦੇ ਤਹਿਤ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਅਕਾਲੀ ਦਲ ਵਲੋਂ ਐੱਸ.ਡੀ.ਐੱਮ. ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਮੰਡੀਆਂ ਕਿਸਾਨਾਂ, ਆੜ੍ਹਤੀਆਂ ਦੀ ਖੱਜਲ-ਖੁਆਰੀ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਸਰਕਾਰਾਂ ਖਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਮੌਕੇ ਐੱਸ.ਡੀ.ਐੱਮ. ਮਲੋਟ ਨੂੰ ਮੰਗ ਪੱਤਰ ਵੀ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ