JALANDHAR WEATHER

ਸਰਕਾਰ ਦੇ ਮਾੜੇ ਪ੍ਰਬੰਧਾਂ ਕਰਨ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ- ਸੂਬਾ ਸਿੰਘ ਬਾਦਲ

ਜੈਤੋ, (ਫਰੀਦਕੋਟ), 5 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਜੈਤੋ ਦੇ ਐਸ.ਡੀ.ਐਮ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆ ਨਾਅਰੇਬਾਜ਼ੀ ਕੀਤੀ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹਰ ਸਾਲ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਂਦੀ ਹੈ ਪਰ ਇਹ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ 15 ਅਕਤੂਬਰ ਤੱਕ ਵੀ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋਈ ਸੀ ਤੇ ਅੱਜ ਕਿਸਾਨ ਆਪਣੀ ਫ਼ਸਲ ਨੂੰ ਮੰਡੀਆਂ ਵਿਚ ਰੱਖ ਕੇ 15-20 ਦਿਨਾਂ ਤੱਕ ਖੱਜਲ-ਖੁਆਰ ਹੋ ਰਿਹਾ ਹੈ, ਪਰ ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਂ ਦੇ ਹੱਲ ਲਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪਤਾ ਨਹੀਂ ਵਿਰੋਧੀ ਪਾਰਟੀਆਂ ਨੂੰ ਕਿਉਂ ਡਰ ਲਗਦਾ ਹੈ ਅਤੇ ਇਹ ਵਿਰੋਧੀ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਲਈ ਯਤਨ ਕਰਦੇ ਆ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਰਕਰ ਸ. ਬਾਦਲ ਨਾਲ ਚੱਟਾਨ ਵਾਂਗ ਨਾਲ ਖੜ੍ਹੇ ਹੋਏ ਹਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਵੱਡੇ ਪੱਧਰ ’ਤੇ ਪੱਖਪਾਤ ਕਰ ਰਹੀਆਂ ਹਨ। ਇਸ ਮੌਕੇ ਕਈ ਆਗੂ ਤੇ ਵਰਕਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ