JALANDHAR WEATHER

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

 ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ) - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਪਾਸ ਪੁੱਜੇ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਵਾਸਤੇ ਪਾਕਿਸਤਾਨ ਦੂਤਾਵਾਸ ਕੋਲ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤੈਅ ਹੋਏ ਪ੍ਰੋਗਰਾਮ ਅਨੁਸਾਰ ਇਹ ਜਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ, ਜਿਥੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 23 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ