ਬੁਲੇਟ ਟਰੇਨ ਪ੍ਰੋਜੈਕਟ ਦਾ ਇਕ ਨਿਰਮਾਣ ਅਧੀਨ ਪੁਲ ਢਹਿਆ
ਆਨੰਦ (ਗੁਜਰਾਤ), 5 ਨਵੰਬਰ - ਆਨੰਦ ਵਿਚ ਬੁਲੇਟ ਟਰੇਨ ਪ੍ਰੋਜੈਕਟ ਦਾ ਇਕ ਨਿਰਮਾਣ ਅਧੀਨ ਪੁਲ ਡਿੱਗ ਗਿਆ। ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਬਚਾਅ ਕਾਰਜ ਜਾਰੀ ਹੈ। ਆਨੰਦ ਪੁਲਿਸ ਅਤੇ ਫਾਇਰ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਹਾਦਸੇ ਬਾਰੇ ਨੈਸ਼ਨਲ ਹਾਈ ਸਪੀਡ ਰੇਲ ਕਾਰਪੋਰੇਸ਼ਨ ਲਿਮਟਿਡ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਮਾਹੀ ਨਦੀ 'ਤੇ ਬੁਲੇਟ ਟਰੇਨ ਪ੍ਰੋਜੈਕਟ ਦੀ ਉਸਾਰੀ ਵਾਲੀ ਥਾਂ 'ਤੇ ਕੰਕਰੀਟ ਦੇ ਬਲਾਕਾਂ ਵਿਚਕਾਰ ਤਿੰਨ ਮਜ਼ਦੂਰ ਫਸ ਗਏ। ਕਰੇਨ ਅਤੇ ਖੁਦਾਈ ਮਸ਼ੀਨਾਂ ਦੀ ਮਦਦ ਨਾਲ ਰਾਹਤ ਕਾਰਜ ਜਾਰੀ ਹੈ। ਇਕ ਮਜ਼ਦੂਰ ਨੂੰ ਬਚਾ ਲਿਆ ਗਿਆ ਹੈ ਅਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।