JALANDHAR WEATHER

ਏ. ਡੀ. ਜੀ. ਪੀ. ਦੇ ਭਰੋਸੇ ਬਾਅਦ ਡਿਪਟੀ ਕਮਿਸ਼ਨਰ ਦਾ ਘਿਰਾਉ ਛੱਡਿਆ

ਬਠਿੰਡਾ, 5 ਨਵੰਬਰ (ਸੱਤਪਾਲ ਸਿੰਘ ਸਿਵੀਆ): ਕਿਸਾਨ ਯੂਨੀਅਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਏ.ਡੀ.ਜੀ.ਪੀ.ਜਸਕਰਨ ਸਿੰਘ ਅਤੇ ਡੀ.ਆਈ.ਜੀ. ਨਰਿੰਦਰ ਭਾਰਗਵ ਵਲੋਂ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨਾਲ ਕੀਤੀ ਗਈ ਕਾਨਫਰੰਸਿੰਗ ਕਾਲ ਰਾਹੀਂ ਉੱਕਤ ਮਸਲਿਆਂ ਨੂੰ ਹੱਲ ਕਰਨ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਡਿਪਟੀ ਕਮਿਸ਼ਨਰ ਬਠਿੰਡਾ ਦਾ ਘਿਰਾਉ ਛੱਡ ਦਿੱਤਾ ਗਿਆ, ਜਦਕਿ ਧਰਨਾ ਉਸੇ ਤਰ੍ਹਾਂ ਜਾਰੀ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅੱਜ ਨਿੱਜੀ ਤੌਰ 'ਤੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਗੇ ਤੇ ਉਨ੍ਹਾਂ ਦਾ ਹੱਲ ਕਰਵਾਉਣਗੇ ਪਰ ਜੇਕਰ ਦੁਪਹਿਰ ਤੱਕ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਮੁੜ ਅਗਲਾ ਤਿੱਖਾ ਪੈਂਤੜਾ ਕੀਤਾ ਜਾਵੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ