JALANDHAR WEATHER

ਬਾਬਾ ਸਿੱਦੀਕੀ ਕਤਲ ਕੇਸ: ਪੁਲਿਸ ਨੇ ਇਕ ਹੋਰ ਵਿਅਕਤੀ ਕੀਤਾ ਗਿ੍ਫ਼ਤਾਰ

ਮੁੰਬਈ, 6 ਨਵੰਬਰ - ਮੁੰਬਈ ਪੁਲਿਸ ਨੇ ਅੱਜ ਐਨ.ਸੀ.ਪੀ. ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਸੰਬੰਧ ਵਿਚ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਅਪਰਾਧ ਸ਼ਾਖਾ ਨੇ ਮੁਲਜ਼ਮ ਨੂੰ ਫੜ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ’ਚ ਇਹ 16ਵੀਂ ਗ੍ਰਿਫ਼ਤਾਰੀ ਹੈ। ਬਾਬਾ ਸਿੱਦੀਕੀ (66) ਦੀ 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ ਵਿਚ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਨੇੜੇ ਤਿੰਨ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਾਬਾ ਸਿੱਦੀਕੀ ਦੇ ਕਤਲ ਪਿੱਛੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਹੱਥ ਦੱਸਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ