JALANDHAR WEATHER

'ਭੜਕਾਊ' ਭਾਸ਼ਣ ਲਈ ਮਿਥੁਨ ਚੱਕਰਵਰਤੀ ਵਿਰੁੱਧ ਐਫ.ਆਈ.ਆਰ. ਦਰਜ

ਕੋਲਕਾਤਾ , 6 ਨਵੰਬਰ - ਪੱਛਮੀ ਬੰਗਾਲ ਦੀ ਬਿਧਾਨ ਨਗਰ ਪੁਲਿਸ ਨੇ ਅਭਿਨੇਤਾ ਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੇ ਖ਼ਿਲਾਫ਼ ਪਿਛਲੇ ਮਹੀਨੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿਚ ਇਕ ਪਾਰਟੀ ਪ੍ਰੋਗਰਾਮ ਦੌਰਾਨ ਕਥਿਤ ਤੌਰ 'ਤੇ ਭੜਕਾਊ ਭਾਸ਼ਣ ਦੇਣ ਲਈ ਐਫ.ਆਈ.ਆਰ. ਦਰਜ ਕੀਤੀ। ਪੁਲਿਸ ਸੂਤਰਾਂ ਦੇ ਅਨੁਸਾਰ, ਚੱਕਰਵਰਤੀ ਦੇ ਖ਼ਿਲਾਫ਼ ਸ਼ਿਕਾਇਤ 27 ਅਕਤੂਬਰ ਨੂੰ ਸਾਲਟ ਲੇਕ ਖੇਤਰ ਵਿਚ ਭਾਜਪਾ ਸਮਾਗਮ ਦੌਰਾਨ ਦਿੱਤੇ ਭਾਸ਼ਣ ਨਾਲ ਸੰਬੰਧਿਤ ਹੈ, ਜਿਸ ਦੇ ਅਧਾਰ 'ਤੇ ਪੁਲਿਸ ਨੇ ਵਿਧਾਨਨਗਰ ਦੱਖਣੀ ਪੁਲਿਸ ਸਟੇਸ਼ਨ ਵਿਚ ਐਫ.ਆਈ.ਆਰ. ਦਰਜ ਕੀਤੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੈਂਬਰਸ਼ਿਪ ਮੁਹਿੰਮ ਦੇ ਪੱਛਮੀ ਬੰਗਾਲ ਪੜਾਅ ਦੀ ਸ਼ੁਰੂਆਤ ਕਰਨ ਲਈ ਆਯੋਜਿਤ ਕੀਤੇ ਗਏ ਸਮਾਗਮ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ