JALANDHAR WEATHER

ਡੋਡਾ ਅੱਤਵਾਦੀ ਹਮਲਾ: ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਖੜੀ ਹੈ ਭਾਰਤੀ ਸੈਨਾ- ਫ਼ੌਜ ਅਧਿਕਾਰੀ

ਨਵੀਂ ਦਿੱਲੀ, 16 ਜੁਲਾਈ- ਭਾਰਤੀ ਫ਼ੌਜ ਨੇ ਟਵੀਟ ਕਰ ਕਿਹਾ ਕਿ ਸੀ.ਓ.ਏ.ਐਸ. ਜਨਰਲ ਉਪੇਂਦਰ ਦਿਵੇਦੀ ਅਤੇ ਭਾਰਤੀ ਸੈਨਾ ਦੇ ਸਾਰੇ ਰੈਂਕ ਦੇ ਅਧਿਕਾਰੀ ਬਹਾਦਰ ਕੈਪਟਨ ਬ੍ਰਿਜੇਸ਼ ਥਾਪਾ, ਨਾਇਕ ਡੀ. ਰਾਜੇਸ਼, ਸਿਪਾਹੀ ਬਿਜੇਂਦਰ ਅਤੇ ਸਿਪਾਹੀ ਅਜੈ ਦੇ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ, ਜਿਨ੍ਹਾਂ ਨੇ ਖ਼ੇਤਰ ਵਿਚ ਸ਼ਾਂਤੀ ਬਣਾਈ ਰੱਖਣ ਲਈ ਡੋਡਾ ਵਿਖੇ ਅੱਤਵਾਦ ਵਿਰੋਧੀ ਮੁਹਿੰਮ ਚਲਾਉਂਦੇ ਹੋਏ ਜਵਾਬੀ ਕਾਰਵਾਈ ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਇਸ ਦੁੱਖ ਦੀ ਘੜੀ ਵਿਚ ਦੁਖੀ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ