ਬਿਜਲੀ ਸਪਲਾਈ ਦੀ ਸਮੱਸਿਆ ਨੂੰ ਲੈ ਕੇ ਪਾਵਰਕਾਮ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ
ਨਿਹਾਲ ਸਿੰਘ ਵਾਲਾ (ਮੋਗਾ), 16 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਾਵਰਕਾਮ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਦੇ ਰੋਸ ਵਜੋਂ ਕਿਸਾਨਾਂ ਵਲੋਂ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਪੱਤੋ ਹੀਰਾ ਸਿੰਘ ਬਿਜਲੀ ਗਰਿੱਡ ਖ਼ਿਲਾਫ਼ ਧਰਨਾ ਲਗਾਉਂਦਿਆਂ ਪਾਵਰਕਾਮ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।