ਜੰਮੂ ਕਸ਼ਮੀਰ: ਕਾਸਤੀਗੜ੍ਹ ਇਲਾਕੇ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
ਸ੍ਰੀਨਗਰ, 18 ਜੁਲਾਈ- ਬੀਤੀ ਰਾਤ 2 ਵਜੇ ਦੇ ਕਰੀਬ ਜੰਮੂ ਕਸ਼ਮੀਰ ਦੇ ਡੋਡਾ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ, ਜਿਸ ਵਿਚ ਭਾਰਤੀ ਫੌਜ ਦੇ ਜਵਾਨ ਜ਼ਖ਼ਮੀ ਹੋ ਗਏ। ਜੰਮੂ ਕਸ਼ਮੀਰ ਪੁਲਿਸ ਦੇ ਅਨੁਸਾਰ ਹੁਣ ਇਹ ਮੁਠਭੇੜ ਕਾਸਤੀਗੜ੍ਹ ਇਲਾਕੇ ਵਿਚ ਸ਼ੁਰੂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੈਨਾ ਨੇ ਕੁਝ ਸ਼ੱਕੀ ਗਤੀਵਿਧੀਆਂ ਦੇਖੀਆਂ ਤੇ ਤੁਰੰਤ ਤਲਾਸ਼ੀ ਦੌਰਾਨ ਅੱਤਵਾਦੀਆਂ ਨਾਲ ਸੰਪਰਕ ਹੋ ਗਿਆ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਜਾਣਕਾਰੀ ਅਨੁਸਾਰ ਇਲਾਕੇ ਵਿਚ ਅਭਿਆਨ ਅਜੇ ਜਾਰੀ ਹੈ।